Reino
O Reino de Deus é o tema central da pregação de Jesus. Desde o início de seu ministério, Ele proclamou: 'Arrependei-vos, porque é chegado o Reino dos céus.'
O anúncio do Reino
Jesus inaugurou seu ministério proclamando a chegada do Reino. Ele convida todos ao arrependimento e à fé nessa nova realidade.
ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
A natureza do Reino
O Reino de Deus é governo soberano do Senhor sobre todas as coisas. Ele é o Rei eterno, imortal e invisível.
ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ?
ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।
ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।
Entrar no Reino
Para entrar no Reino é preciso nascer de novo, tornar-se como criança e buscar primeiro a justiça de Deus acima de tudo.
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।"
ਪਰ ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ,
ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Cidadãos do Reino
Os cristãos são concidadãos dos santos e membros da família de Deus, chamados a viver dignamente do Reino que receberam.
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
ਸਵਰਗੀ ਧਨ
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।