Reino
O Reino de Deus é o tema central da pregação de Jesus. Desde o início de seu ministério, Ele proclamou: 'Arrependei-vos, porque é chegado o Reino dos céus.'
O anúncio do Reino
Jesus inaugurou seu ministério proclamando a chegada do Reino. Ele convida todos ao arrependimento e à fé nessa nova realidade.
ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, "ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।"
ਅਤੇ ਉਸ ਨੇ ਆਖਿਆ, "ਸਮਾਂ ਪੂਰਾ ਹੋਇਆ, ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!"
ਉੱਥੇ ਜਿਹੜੇ ਬਿਮਾਰ ਲੋਕ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’
ਜਿਹੜੇ ਚੰਗੀ ਖੁਸ਼ਖ਼ਬਰੀ ਲਿਆਉਂਦੇ ਹਨ,
ਉਹਨਾਂ ਲੋਕਾਂ ਦੇ ਪੈਰ ਪਹਾੜਾਂ ਉੱਤੇ ਕਿੰਨੇ ਸੋਹਣੇ ਲੱਗਦੇ ਹਨ,
ਜੋ ਸ਼ਾਂਤੀ ਦਾ ਪਰਚਾਰ ਕਰਦੇ ਹਨ,
ਜੋ ਖੁਸ਼ਖਬਰੀ ਸੁਣਾਉਂਦੇ ਹਨ,
ਜੋ ਮੁਕਤੀ ਦਾ ਪਰਚਾਰ ਕਰਦੇ ਹਨ,
ਜੋ ਸੀਯੋਨ ਨੂੰ ਆਖਦੇ ਹਨ,
"ਤੁਹਾਡਾ ਪਰਮੇਸ਼ਵਰ ਰਾਜ ਕਰਦਾ ਹੈ!"
A natureza do Reino
O Reino de Deus é governo soberano do Senhor sobre todas as coisas. Ele é o Rei eterno, imortal e invisível.
ਹੁਣ ਸਦੀਵੀ ਰਾਜਾ, ਅਵਿਨਾਸ਼ੀ, ਅਦਿੱਖ, ਇੱਕੋ ਪਰਮੇਸ਼ਵਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
ਹੇ ਯਾਹਵੇਹ, ਵਡਿਆਈ ਅਤੇ ਸ਼ਕਤੀ
ਅਤੇ ਮਹਿਮਾ, ਪਰਤਾਪ ਅਤੇ ਫਤਹਿ ਤੇਰੀ ਹੈ,
ਕਿਉਂਕਿ ਅਕਾਸ਼ ਅਤੇ ਧਰਤੀ ਵਿੱਚ ਸਭ ਕੁਝ ਤੇਰਾ ਹੈ।
ਹੇ ਯਾਹਵੇਹ, ਰਾਜ ਤੇਰਾ ਹੀ ਹੈ;
ਤੂੰ ਸਾਰਿਆਂ ਦੇ ਸਿਰ ਉੱਤੇ ਉੱਚੇ ਤੋਂ ਉੱਚਾ ਹੈ।
ਉਹ ਕੌਣ ਹੈ, ਇਹ ਮਹਿਮਾ ਦਾ ਰਾਜਾ?
ਯਾਹਵੇਹ ਸਰਬਸ਼ਕਤੀਮਾਨ!
ਉਹ ਹੀ ਮਹਿਮਾ ਦਾ ਰਾਜਾ ਹੈ।
ਕਿਉਂਕਿ ਯਾਹਵੇਹ ਸਾਡਾ ਨਿਆਂਕਾਰ ਹੈ,
ਯਾਹਵੇਹ ਸਾਡਾ ਬਿਧੀਆਂ ਦੇਣ ਵਾਲਾ ਹੈ,
ਯਾਹਵੇਹ ਸਾਡਾ ਰਾਜਾ ਹੈ।
ਇਹ ਉਹੀ ਹੈ ਜੋ ਸਾਨੂੰ ਬਚਾਵੇਗਾ।
ਸਾਰੀ ਧਰਤੀ ਉੱਤੇ ਯਾਹਵੇਹ ਹੀ ਰਾਜਾ ਹੋਵੇਗਾ। ਉਸ ਦਿਨ ਯਾਹਵੇਹ ਹੀ ਹੋਵੇਗਾ ਅਤੇ ਉਸਦਾ ਨਾਮ ਹੀ ਹੋਵੇਗਾ।
Entrar no Reino
Para entrar no Reino é preciso nascer de novo, tornar-se como criança e buscar primeiro a justiça de Deus acima de tudo.
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।"
ਯਿਸ਼ੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ।
ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।"
ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ
ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।"
Cidadãos do Reino
Os cristãos são concidadãos dos santos e membros da família de Deus, chamados a viver dignamente do Reino que receberam.
ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ। ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸ ਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।
"ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
ਮੁਬਾਰਕ ਅਤੇ ਪਵਿੱਤਰ ਹੈ ਉਹ ਜਿਹੜਾ ਪਹਿਲਾਂ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਲ ਹੁੰਦਾ ਹੈ। ਦੂਸਰੀ ਮੌਤ ਦਾ ਉਸ ਉੱਤੇ ਕੋਈ ਹੱਕ ਨਹੀਂ ਹੈ, ਪਰ ਉਹ ਪਰਮੇਸ਼ਵਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।