Repouso e férias
Deus criou o descanso como parte da vida. O sábado, o repouso e até as férias refletem a confiança de que Deus sustenta todas as coisas — mesmo quando paramos.
O descanso como ordenança
Deus descansou no sétimo dia e nos convidou a fazer o mesmo. O descanso sabático é um presente de Deus para restauração do corpo e da alma.
ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ, ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
Sono e paz
Ditar-se em paz e dormir tranquilamente é bênção do Senhor. Quem confia nele dorme sem medo e acorda renovado.
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ,
ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ,
ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ,
ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ,
ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ,
ਨਾ ਦਿਨ ਦੇ ਉੱਡਦੇ ਤੀਰ ਤੋਂ,
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ,
ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
Descanso e segurança
No repouso, encontramos segurança. Deus guarda os justos, e mesmo no silêncio da noite, sua paz nos protege e restaura.
ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ
ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ,
ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।