Ressurreição
A ressurreição é o pilar da fé cristã. Se Cristo não ressuscitou, é vã a nossa fé. Mas Ele venceu a morte, e essa é a garantia da nossa própria ressurreição.
Cristo ressuscitou
O túmulo está vazio! Os anjos declararam: 'Ele não está aqui; ressuscitou!' A ressurreição de Cristo é o fato mais transformador da história.
ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।
ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।
Ressurreição e vida eterna
Jesus disse: 'Eu sou a ressurreição e a vida.' Quem crê nele viverá, mesmo que morra. A morte foi derrotada na cruz e no túmulo vazio.
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?"
ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।
ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
Nossa esperança futura
A ressurreição de Cristo garante nossa esperança viva. O Deus de paz trouxe dos mortos o grande Pastor das ovelhas para nossa salvação.
ਇੱਕ ਜੀਵਤ ਆਸ਼ਾ
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ।
ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।