Sabedoria
A sabedoria é um dos temas mais ricos da Bíblia. O temor do Senhor é seu princípio, e buscá-la vale mais que ouro ou prata. Deus promete dar sabedoria generosamente a quem pedir com fé.
O princípio da sabedoria
O temor do Senhor é o início de toda sabedoria verdadeira. Quem reverencia a Deus aprende a viver com discernimento e prudência.
ਜਵਾਨਾਂ ਨੂੰ ਸਲਾਹ
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ,
ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ,
ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ,
ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ,
ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ
ਉਨ੍ਹਾਂ ਦੀ ਸਮਝ ਚੰਗੀ ਹੈ,
ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
ਪਰ ਬੁੱਧ ਕਿੱਥੇ ਲੱਭੇ,
ਅਤੇ ਸਮਝ ਦਾ ਥਾਂ ਕਿੱਥੇ ਹੈ?
ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ,
ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
ਡੂੰਘਿਆਈ ਕਹਿੰਦੀ ਹੈ, "ਉਹ ਮੇਰੇ ਵਿੱਚ ਨਹੀਂ ਹੈ"
ਅਤੇ ਸਮੁੰਦਰ ਕਹਿੰਦਾ ਹੈ, "ਉਹ ਮੇਰੇ ਕੋਲ ਨਹੀਂ ਹੈ।"
ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ,
ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ,
ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ,
ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ?
ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ,
ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
ਬੁੱਧ ਫੇਰ ਕਿੱਥੋਂ ਆਉਂਦੀ ਹੈ,
ਅਤੇ ਸਮਝ ਦਾ ਥਾਂ ਕਿੱਥੇ ਹੈ?
ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ,
ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
ਵਿਨਾਸ਼ ਤੇ ਮੌਤ ਆਖਦੀਆਂ ਹਨ,
"ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।"
Sabedoria como dom de Deus
A verdadeira sabedoria vem do alto. Deus a concede generosamente a quem pede com fé, sem lançar em rosto a fraqueza humana.
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,
ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,
ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ
ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।
ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
A sabedoria do alto
A sabedoria que vem de Deus é pura, pacífica, amável, cheia de misericórdia e de bons frutos. Ela se opõe à sabedoria terrena e mundana.
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਸਵਰਗੀ ਬੁੱਧੀ
ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।
ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ। ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ। ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
Direção e discernimento
Deus guia os humildes na justiça e ensina seu caminho aos mansos. Ele promete dirigir nossos passos quando confiamos nele de todo o coração.
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ
ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ
ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,
ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
ਮੈਂ ਤੈਨੂੰ ਸਮਝ ਦੇਵਾਂਗਾ,
ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ,
ਤੇਰੇ ਉੱਤੇ ਨਿਗਾਹ ਰੱਖ ਕੇ
ਤੈਨੂੰ ਸਲਾਹ ਦਿਆਂਗਾ।
ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,
ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ,
ਅਤੇ ਆਪਣੇ ਮਾਰਗ ਮੈਨੂੰ ਸਿਖਲਾ।
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ
ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ,
ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਮਨੁੱਖ ਦੀ ਚਾਲ ਯਹੋਵਾਹ ਵੱਲੋਂ
ਦ੍ਰਿੜ੍ਹ ਹੁੰਦੀ ਹੈ,
ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ,
ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ,
ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ,
ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ,
ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ,
ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
A Palavra como fonte de sabedoria
A Palavra de Deus é lâmpada para os pés e luz para o caminho. Meditar nas Escrituras nos dá entendimento superior ao dos mestres.
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਮੇਰੀਆਂ ਅੱਖਾਂ ਖੋਲ੍ਹ,
ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,
ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,
ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ,
ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ;
ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ,
ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
Sabedoria prática para o dia a dia
A sabedoria se aplica em cada decisão: nas finanças, nos relacionamentos, no trabalho e no uso do tempo. Vivamos como sábios, não como insensatos.
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ,
ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ,
ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ,
ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ,
ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ,
ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ,
ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ,
ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ,
ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ,
ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ,
ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ,
ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ,
ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ,
ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ,
ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ
ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
O valor da sabedoria
A sabedoria é mais preciosa que rubis. Quem a encontra, encontra a vida e alcança o favor do Senhor. Nada se compara a ela.
ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ
ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ,
ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ,
ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ,
ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ,
ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ,
ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
A sabedoria e a soberania de Deus
Os caminhos de Deus são mais altos que os nossos. Sua sabedoria é insondável, eterna e infinitamente superior ao entendimento humano.
ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
ਪ੍ਰਭੂ ਦਾ ਆਗਿਆਕਾਰੀ ਦਾਸ
ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।
ਪਰਮੇਸ਼ੁਰ ਯਰੂਸ਼ਲਮ ਦੀ ਰੱਖਿਆ ਕਰੇਗਾ
ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ। ਪਰ ਯਹੋਵਾਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ।
ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ। ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।
ਪਰਮੇਸ਼ੁਰ ਦੀ ਸਤੂਤੀ
ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!
ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ!
ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ,
ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ,
ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ,
ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ,
ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ,
ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
ਤੂੰ ਯਹੋਵਾਹ ਵਿੱਚ ਨਿਹਾਲ ਰਹਿ,
ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ,
ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ,
ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ,
ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
ਸਤੂਤੀ ਦਾ ਗੀਤ
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
ਭਲਕ ਦੇ ਬਾਰੇ ਸ਼ੇਖੀ ਨਾ ਮਾਰ,
ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ,
ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
ਆਖਰੀ ਚਿਤਾਵਨੀ
ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।
ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ, ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
ਘਰ ਬਣਾਉਣ ਵਾਲੇ ਦੋ ਮਨੁੱਖ: ਬੁੱਧੀਮਾਨ ਅਤੇ ਮੂਰਖ
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।"
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ
ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ,
ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
"ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ,
ਉਹ ਦੇ ਕੋਲ ਸਲਾਹ ਅਤੇ ਸਮਝ ਹੈ।
ਅੱਯੂਬ ਦਾ ਬਿਲਦਦ ਨੂੰ ਉੱਤਰ
ਅੱਯੂਬ ਨੇ ਉੱਤਰ ਦੇ ਕੇ ਆਖਿਆ,
"ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ,
ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ,
ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ,
ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ,
ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ,
ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।