Salvação
A salvação é a obra suprema de Deus. Pela graça, mediante a fé, somos salvos — não por obras, para que ninguém se glorie. É o presente mais precioso que a humanidade pode receber.
A salvação pela graça
A salvação é dom de Deus, não resultado de esforço humano. Somos justificados pela fé em Cristo Jesus e reconciliados com Deus pelo seu amor.
ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
ਖੁਸ਼ਖਬਰੀ ਦੀ ਸਮਰੱਥਾ
ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
O caminho da salvação
Quem confessa Jesus como Senhor e crê em sua ressurreição será salvo. A fé em Cristo é o único caminho para a salvação.
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Nova vida em Cristo
Quem está em Cristo é nova criação. A salvação não é apenas perdão, mas transformação completa — de dentro para fora, para a glória de Deus.
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।"
ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
Segurança eterna
O crente tem a certeza da salvação. Ninguém pode arrebatar da mão de Deus aqueles que Ele chamou, justificou e glorificou.
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।"
ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
A salvação presente e futura
A salvação é passada (justificação), presente (santificação) e futura (glorificação). Deus nos salva, nos guarda e nos conduz à vida eterna.
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।
Nada é impossível para Deus
Aos homens é impossível, mas para Deus tudo é possível. Ele deseja que todos sejam salvos e cheguem ao conhecimento da verdade.
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
ਭੀੜਾ ਅਤੇ ਖੁੱਲ੍ਹਾ ਫਾਟਕ
ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
ਪਰਮੇਸ਼ੁਰ ਹੀ ਕੇਵਲ ਸ਼ਰਨ ਸਥਾਨ ਹੈ
ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ,
ਮੇਰਾ ਬਚਾਓ ਉਸੇ ਵੱਲੋਂ ਹੈ।
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ,
ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ,
ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ,
ਅਤੇ ਮੇਰੇ ਪੈਰ ਨਹੀਂ ਤਿਲਕੇ।
ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।