Salvador
Jesus é o Salvador do mundo. Desde a manjedoura até a cruz e a ressurreição, toda a Escritura aponta para Aquele que veio buscar e salvar o que se havia perdido.
O Salvador nasceu
Na plenitude dos tempos, Deus enviou seu Filho ao mundo. O anjo declarou: 'Hoje vos nasceu um Salvador, que é Cristo, o Senhor.'
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ,
ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ,
ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
O sacrifício redentor
Jesus deu a própria vida por nós. Ele é a propiciação pelos nossos pecados e o autor da salvação eterna para todos os que lhe obedecem.
ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
O caminho da salvação
Jesus é o mediador da nova aliança. Ele vive para interceder por nós e pode salvar perfeitamente todos os que se achegam a Deus por meio dele.
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ,
ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,