Seguir a Jesus
Seguir a Jesus é o convite mais transformador da Bíblia. Jesus chamou pescadores, cobradores de impostos e pessoas comuns para deixar tudo e segui-lo. Esse chamado continua vivo hoje.
O chamado de Jesus
Jesus disse: 'Segue-me'. Esse convite simples e poderoso mudou a vida de pescadores, publicanos e pessoas comuns ao longo da história.
ਯਿਸ਼ੂ ਨੇ ਉਹਨਾਂ ਨੂੰ ਕਿਹਾ, "ਆਓ, ਮੇਰੇ ਪਿੱਛੇ ਹੋ ਤੁਰੋ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।" ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
ਮੱਤੀਯਾਹ ਦਾ ਬੁਲਾਇਆ ਜਾਣਾ
ਜਦੋਂ ਯਿਸ਼ੂ ਉੱਥੋਂ ਅੱਗੇ ਗਏ, ਤਾਂ ਉਹਨਾਂ ਨੇ ਇੱਕ ਮੱਤੀਯਾਹ ਨਾਮ ਦੇ ਆਦਮੀ ਨੂੰ ਚੁੰਗੀ ਲੈਣ ਵਾਲੀ ਚੌਕੀ ਉੱਤੇ ਬੈਠਾ ਵੇਖਿਆ। ਯਿਸ਼ੂ ਨੇ ਉਸ ਨੂੰ ਕਿਹਾ, "ਮੇਰੇ ਮਗਰ ਚੱਲ," ਅਤੇ ਮੱਤੀਯਾਹ ਉੱਠਿਆ ਅਤੇ ਉਸਦੇ ਮਗਰ ਤੁਰ ਪਿਆ।
ਫਿਲਿੱਪਾਸ ਅਤੇ ਨਾਥਾਨਇਲ ਦਾ ਬੁਲਾਇਆ ਜਾਣਾ
ਅਗਲੇ ਦਿਨ ਗਲੀਲ ਦੇ ਸੂਬੇ ਨੂੰ ਜਾਂਦੇ ਹੋਏ ਯਿਸ਼ੂ ਦੀ ਮੁਲਾਕਾਤ ਫਿਲਿੱਪਾਸ ਨਾਲ ਹੋਈ। ਯਿਸ਼ੂ ਨੇ ਫਿਲਿੱਪਾਸ ਨੂੰ ਕਿਹਾ, "ਤੂੰ ਮੇਰੇ ਪਿੱਛੇ ਚੱਲ।"
ਯਿਸ਼ੂ ਦੇ ਮਗਰ ਚੱਲਣ ਦੀ ਕੀਮਤ
ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, "ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।"
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, "ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!"
ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, "ਆ! ਮੇਰੇ ਪਿੱਛੇ ਹੋ ਤੁਰ।"
ਉਸ ਆਦਮੀ ਨੇ ਕਿਹਾ, "ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।"
ਯਿਸ਼ੂ ਨੇ ਉਸ ਨੂੰ ਕਿਹਾ, "ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ, ਪਰ ਤੂੰ ਜਾ ਅਤੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰ।"
ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, "ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।"
ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, "ਜਿਹੜਾ ਵੀ ਵਿਅਕਤੀ ਹਲ ਵਾਹੁਣਾ ਸ਼ੁਰੂ ਕਰ ਦੇਵੇ ਅਤੇ ਮੁੜ ਕੇ ਪਿੱਛੇ ਵੇਖਦਾ ਰਹੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।"
O custo do discipulado
Seguir a Jesus exige renúncia. É preciso tomar a cruz diariamente, deixar tudo para trás e amar a Cristo acima de qualquer outro vínculo.
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, "ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
"ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭੈਣ-ਭਰਾਵਾਂ ਨਾਲ ਨਫ਼ਰਤ ਨਹੀਂ ਕਰਦਾ, ਹਾਂ ਇੱਥੋਂ ਤੱਕ ਕਿ ਉਹਨਾਂ ਦੀ ਆਪਣੀ ਜਾਨ ਨੂੰ ਵੀ ਅਜਿਹਾ ਵਿਅਕਤੀ ਮੇਰਾ ਚੇਲਾ ਨਹੀਂ ਹੋ ਸਕਦਾ। ਅਤੇ ਜਿਹੜਾ ਆਪਣੀ ਸਲੀਬ ਨਹੀਂ ਚੁੱਕਦਾ ਅਤੇ ਮੇਰੇ ਪਿੱਛੇ ਨਹੀਂ ਚੱਲਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
ਤਦ ਪਤਰਸ ਬੋਲਿਆ, "ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ ਹਾਂ!"
ਯਿਸ਼ੂ ਨੇ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਮੇਰੇ ਲਈ ਅਤੇ ਖੁਸ਼ਖ਼ਬਰੀ ਦੀ ਖ਼ਾਤਰ ਆਪਣੇ ਪਰਿਵਾਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਜਾਇਦਾਦ ਨੂੰ ਛੱਡ ਦਿੱਤਾ ਹੋਵੇ ਅਤੇ ਉਹ ਸੌ ਗੁਣਾ ਪ੍ਰਾਪਤ ਨਾ ਕਰੇ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ। ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।"
Caminhar com Cristo
Quem segue a Jesus não anda em trevas, mas tem a luz da vida. Ele nos convida a crescer nele e a servir como Ele serviu.
ਯਿਸ਼ੂ ਦੀ ਗਵਾਹੀ ਤੇ ਵਿਵਾਦ
ਯਿਸ਼ੂ ਨੇ ਇੱਕ ਵਾਰ ਫਿਰ ਲੋਕਾਂ ਨੂੰ ਕਿਹਾ, "ਮੈਂ ਜਗਤ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਪਿੱਛੇ ਆਉਂਦਾ ਹੈ ਉਹ ਕਦੀ ਹਨੇਰੇ ਵਿੱਚ ਨਹੀਂ ਚੱਲੇਗਾ, ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਜੋ ਕੋਈ ਮੇਰੀ ਸੇਵਾ ਕਰਦਾ ਹੈ ਉਹ ਮੇਰੇ ਮਗਰ ਆਵੇ; ਅਤੇ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇਗਾ। ਮੇਰਾ ਪਿਤਾ ਉਸ ਦੀ ਇੱਜ਼ਤ ਕਰੇਂਗਾ ਜੋ ਮੇਰੀ ਸੇਵਾ ਕਰਦਾ ਹੈ।
ਇਸ ਲਈ ਤੁਸੀਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ, ਤੁਹਾਡੇ ਲਈ ਇੱਕ ਨਮੂਨਾ ਛੱਡ ਗਿਆ, ਤਾਂ ਜੋ ਤੁਸੀਂ ਉਸ ਦੇ ਕਦਮਾਂ ਤੇ ਚੱਲੋ।
"ਮਸੀਹ ਨੇ ਕੋਈ ਪਾਪ ਨਹੀਂ ਕੀਤਾ,
ਅਤੇ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਾ ਨਿੱਕਲੀ।"
ਜਦੋਂ ਉਨ੍ਹਾਂ ਨੇ ਉਸ ਦੀ ਬੇਇੱਜ਼ਤੀ ਕੀਤੀ, ਤਾਂ ਉਸ ਨੇ ਬਦਲਾ ਨਹੀਂ ਲਿਆ; ਦੁੱਖ ਝੱਲਦੇ ਹੋਏ ਵੀ ਉਸ ਨੇ ਕੋਈ ਸ਼ਬਦ ਨਹੀਂ ਬੋਲਿਆ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਸੌਂਪ ਦਿੱਤਾ ਜੋ ਨਿਰਪੱਖਤਾ ਨਾਲ ਨਿਆਂ ਕਰਦਾ ਹੈ।
ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰ੍ਹਾਂ ਵਧਦੇ ਜਾਈਏ।
ਤੁਸੀਂ ਮੇਰੇ ਨਿਯਮਾਂ ਨੂੰ ਮੰਨਣਾ ਅਤੇ ਜਿੱਥੇ ਤੁਸੀਂ ਰਹਿੰਦੇ ਹੋ, ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਹਨਾਂ ਦੇ ਅਨੁਸਾਰ ਚੱਲਣਾ ਕਿਉਂ ਜੋ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।