Servir
Servir é o coração do evangelho. Jesus não veio para ser servido, mas para servir. O cristão é chamado a seguir esse exemplo, colocando-se a serviço de Deus e do próximo.
O exemplo de Jesus
Cristo é o modelo supremo de serviço. Ele lavou os pés dos discípulos e deu a própria vida como resgate por muitos.
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।
ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
Servindo ao Senhor
Servir a Deus é um privilégio e uma ordenança. Devemos amá-lo de todo coração e servi-lo com alegria e fidelidade.
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।
ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ।
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।
Servir ao próximo
A liberdade cristã nos chama a servir uns aos outros pelo amor. Cada dom recebido é para edificação do corpo de Cristo.
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।"
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
Fidelidade e recompensa
O servo fiel e sábio será recompensado pelo Senhor. A fidelidade no serviço honra a Deus e produz frutos eternos.
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਮਨੁੱਖ ਦੀ ਚਾਲ ਯਹੋਵਾਹ ਵੱਲੋਂ
ਦ੍ਰਿੜ੍ਹ ਹੁੰਦੀ ਹੈ,
ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ,
ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।