Sexo
A Bíblia trata a sexualidade como um presente de Deus para o contexto do casamento. As Escrituras celebram a intimidade conjugal e orientam sobre pureza e santidade sexual.
A sexualidade no plano de Deus
Desde a criação, Deus projetou a intimidade sexual como expressão de amor entre marido e mulher, abençoando a união conjugal.
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ,
ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ
ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
A santidade na intimidade
O leito conjugal é honroso. A Bíblia celebra a alegria da intimidade dentro do casamento e orienta o casal ao amor e respeito mútuo.
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ। ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
Pureza sexual
Deus nos chama à santificação e à fuga da imoralidade. O corpo do cristão é templo do Espírito Santo e deve ser tratado com honra.
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ। ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
ਤੂੰ ਵਿਭਚਾਰ ਨਾ ਕਰ।
ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ। ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ। ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ। ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ। ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ। ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ। ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ। ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ। ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ। ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ। ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ। ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ। ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ। ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।