Sonhos
Sonhos aparecem em toda a Bíblia como meio de revelação divina. Deus falou através de sonhos a patriarcas, profetas e servos, mas também alertou contra falsos sonhadores.
Sonhos como revelação divina
Deus usou sonhos para comunicar sua vontade a homens e mulheres ao longo da história bíblica, revelando caminhos e mistérios.
ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ! ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ। ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ। ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ? ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ, ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।
Sonhos na história da Bíblia
De José no Egito a José pai de Jesus, Deus guiou a história da salvação através de sonhos, protegendo e dirigindo seu povo.
ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ। ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ,
ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
Sabedoria sobre sonhos
A Bíblia ensina discernimento: nem todo sonho vem de Deus. Devemos entregar nossos planos ao Senhor e confiar na direção dele.
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ,
ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ,
ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ! ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ?
ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।
ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।