Superação
Superar desafios, dificuldades e tentações faz parte da caminhada cristã. A Bíblia nos garante que, em Cristo, somos mais que vencedores em todas as circunstâncias.
Vitória em Cristo
Jesus já venceu o mundo. Nele temos coragem, paz e a certeza de que nenhuma adversidade poderá nos derrotar definitivamente.
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
Superando o mal com o bem
O cristão vence o mal não com violência, mas com o bem. O amor, a fé e a perseverança são as armas da superação.
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।
ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ। ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।
ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
Força e coragem divina
Deus é nosso escudo e fortaleza. Quando o medo tenta nos paralisar, a presença do Senhor nos fortalece e nos encoraja a prosseguir.
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ,
ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ,
ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ,
ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ
ਸ਼ਰਮਿੰਦੇ ਕੀਤਾ ਹੈ।
ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ
ਮਗਨ ਹੁੰਦੇ ਹਾਂ,
ਅਤੇ ਅਸੀਂ ਸਦਾ ਤੇਰੇ ਨਾਮ ਦਾ
ਧੰਨਵਾਦ ਕਰਾਂਗੇ। ਸਲਹ।
ਹੇ ਯਹੋਵਾਹ, ਬੇਨਤੀ ਹੈ, ਬਚਾ ਲੈ,
ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ,
ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!"
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।"
ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
Resistindo a tentação
A armadura de Deus nos protege contra as investidas do mal. Resistir ao diabo, vigiar e orar são essenciais para a superação espiritual.
ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ। ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
Perseverança até o fim
A corrida da fé exige perseverança. Devemos lançar fora todo peso e olhar para Jesus, o autor e consumador da nossa fé.
ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।
Descanso e renovação
Jesus convida os cansados e sobrecarregados a descansar nele. Sua graça é suficiente para nos renovar em meio às tribulações.
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ। ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ। ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ। ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ। ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।