Temor do Senhor
O temor do Senhor é o princípio da sabedoria. Não se trata de medo, mas de reverência profunda, respeito e admiração diante da santidade e grandeza de Deus.
O princípio da sabedoria
A Escritura afirma que temer ao Senhor é o primeiro passo para a verdadeira sabedoria. Quem teme a Deus discerne o certo e aprende a viver com prudência.
ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ,
ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ
ਉਨ੍ਹਾਂ ਦੀ ਸਮਝ ਚੰਗੀ ਹੈ,
ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ,
ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ,
ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
ਅਤੇ ਉਸ ਨੇ ਮਨੁੱਖ ਨੂੰ ਆਖਿਆ,
"ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ,
ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!"
ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ,
ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ,
ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ,
ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
Bênçãos do temor
Quem teme ao Senhor encontra vida longa, provisão e proteção. O temor de Deus nos guarda do mal e nos conduz à humildade.
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ,
ਆਦਰ ਅਤੇ ਜੀਵਨ ਹੈ।
ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ,
ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ,
ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ,
ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ,
ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ,
ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
Vivendo no temor do Senhor
Temer ao Senhor é obedecer seus mandamentos, andar em seus caminhos e amá-lo de todo coração. Essa reverência se expressa em justiça e integridade.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,
ਭੈਅ ਨਾਲ ਯਹੋਵਾਹ ਦੀ ਸੇਵਾ ਕਰੋ
ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
ਬੱਚਿਓ, ਆਓ,
ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ। ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।