Temor dos homens
O temor dos homens é uma armadilha que paralisa a fé. A Bíblia nos convida a trocar o medo humano pela confiança em Deus, que é nosso refúgio e escudo.
Não temas os homens
Deus é a nossa luz e salvação — de quem teremos medo? A Escritura nos encoraja a não temer aqueles que podem destruir o corpo, mas não a alma.
ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ
ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ,
ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ,
ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ,
ਇਸ ਵਿੱਚ ਵੀ ਮੈਂ ਆਸਵੰਤ ਹਾਂ।
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਕਿਸ ਤੋਂ ਡਰੀਏ?
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।
Confiança em Deus acima do medo
Quando tememos a Deus, o medo dos homens perde o poder. O Senhor está conosco, e se Ele é por nós, quem será contra nós?
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਤੁਸੀਂ ਉਹਨਾਂ ਕੋਲੋਂ ਨਾ ਡਰੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪ ਹੀ ਤੁਹਾਡੇ ਲਈ ਲੜਦਾ ਹੈ।"
ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।