Tentação
A tentação faz parte da jornada cristã, mas Deus é fiel e não permite que sejamos tentados além do que podemos suportar. Em Cristo, temos poder para resistir e vencer.
A realidade da tentação
Jesus foi tentado em tudo como nós e compreende nossas lutas. A Bíblia nos ensina que a tentação não é pecado — o pecado está em ceder a ela.
ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
O escape providenciado
Deus sempre providencia uma saída. Não precisamos cair, pois Ele nos dá forças para resistir e promete nos livrar da provação.
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,
ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ,
ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
Vigilância e resistência
A Palavra de Deus, a oração e a vigilância são nossas armas contra a tentação. Vigiar e orar é o conselho do próprio Jesus.
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ। ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
ਇੱਕ ਦੂਸਰੇ ਦੀ ਸਹਾਇਤਾ ਕਰੋ
ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
ਕੋਈ ਅੰਗਿਆਰਿਆਂ ਉੱਤੇ ਤੁਰੇ,
ਅਤੇ ਉਹ ਦੇ ਪੈਰ ਨਾ ਝੁਲਸਣ?
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।