Sobre ter filhos
Filhos são uma dádiva do Senhor, uma herança que Deus confia aos pais. A Bíblia celebra a maternidade e a paternidade como vocações sagradas e fontes de bênção.
Filhos: herança do Senhor
A Escritura declara que os filhos são bênção de Deus. Cada criança é um presente precioso confiado aos pais para ser cuidado com amor.
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਤਿਵੇਂ ਜਵਾਨੀ ਦੇ ਪੁੱਤਰ ਹਨ,
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!
ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,
ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ,
ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ।
ਹਲਲੂਯਾਹ!।
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
Instruir nos caminhos de Deus
A Bíblia orienta os pais a instruir seus filhos nos caminhos do Senhor desde cedo, com dedicação, disciplina e exemplo.
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ,
ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
Cada vida é preciosa
Deus conhece e forma cada criança no ventre. Antes de nascer, Ele já nos separou e preparou um propósito para cada vida.
ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,
ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ,
ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ,
ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।