Todo poderoso
Deus é Todo-Poderoso — onipotente, onisciente e onipresente. Nada está além do seu alcance, nada escapa ao seu conhecimento e nada foge ao seu controle soberano.
O poder soberano de Deus
O Senhor reina sobre todas as coisas. Desde a criação do universo até os detalhes da nossa vida, seu poder se manifesta de forma absoluta e inesgotável.
ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ,
ਅਤੇ ਉਹ ਦੀ ਮਹਾਨਤਾ ਅਗੰਮ ਹੈ।
ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।
ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
Nada é impossível para Deus
Para Deus não há impossíveis. O que parece inalcançável aos nossos olhos é plenamente realizável nas mãos do Todo-Poderoso.
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ,
ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।
O Rei eterno
Deus é o Rei eterno, imortal, invisível, único Deus sábio. Seu trono é desde a eternidade e seu reino não terá fim.
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ,
ਜਗਤ ਅਤੇ ਉਸ ਦੇ ਨਿਵਾਸੀ।
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ,
ਆਪਣੇ ਮੂੰਹ ਦਾ ਚਮਕਾਰਾ ਵਿਖਾ
ਤਾਂ ਅਸੀਂ ਬਚ ਜਾਂਵਾਂਗੇ!।
Refúgio no Todo-Poderoso
O poder de Deus é nosso abrigo. Em tempos de tempestade, podemos descansar na certeza de que Ele sustenta e protege os seus.
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ,
ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ਮੈਂ ਯਹੋਵਾਹ ਦੇ ਵਿਖੇ ਆਖਾਂਗਾ,
ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ,
ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ,
ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।