Trabalhar para Deus
Trabalhar para Deus vai além do ofício secular. É dedicar a vida inteira — palavras, ações e atitudes — ao serviço do Reino, reconhecendo que cada tarefa pode glorificar o Senhor.
Servindo ao Senhor em tudo
Quando trabalhamos como para Deus, cada ação se torna um ato de adoração. Não importa a tarefa — o que importa é o coração dedicado.
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ। ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
Chamados para as boas obras
Fomos criados em Cristo Jesus para boas obras, que Deus preparou de antemão para que andássemos nelas. Não somos salvos por obras, mas para obras.
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
A missão do cristão
O chamado a trabalhar para Deus inclui a Grande Comissão: fazer discípulos de todas as nações, cooperando com Ele na expansão do Reino.
ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।
ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।