Trabalho
O trabalho é uma ordenança divina desde a criação. Deus colocou o homem no jardim para cultivar e guardar, revelando que o labor é parte do propósito humano e um meio de glorificá-lo.
Trabalho como vocação divina
Deus nos criou para trabalhar com propósito. O trabalho é expressão da imagem divina em nós e deve ser feito como para o Senhor.
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
Diligência e recompensa
A mão diligente enriquece, mas a preguiça traz pobreza. A Bíblia valoriza o esforço honesto, dedicado e perseverante em toda obra.
ਆਲਸੀ ਹੱਥ ਕੰਗਾਲ ਕਰਦਾ ਹੈ,
ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਉੱਦਮੀ ਲੋਕ ਉੱਚੇ ਕੀਤੇ ਜਾਣਗੇ,
ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
ਉੱਦਮੀ ਲੋਕ ਉੱਚੇ ਕੀਤੇ ਜਾਣਗੇ,
ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ,
ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
ਹੇ ਆਲਸੀ, ਤੂੰ ਕੀੜੀ ਕੋਲ ਜਾ,
ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
ਜਿਸ ਦਾ ਨਾ ਕੋਈ ਆਗੂ,
ਨਾ ਪ੍ਰਧਾਨ, ਨਾ ਹਾਕਮ ਹੈ,
ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ
ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ?
ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
ਰੱਤੀ ਕੁ ਨੀਂਦ, ਰੱਤੀ ਕੁ ਊਂਘ,
ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ,
ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
ਜਿਹੜਾ ਕੰਮ ਕਰਨ ਵਿੱਚ ਆਲਸੀ ਹੈ,
ਉਹ ਉਡਾਊ ਦਾ ਭਰਾ ਹੈ।
ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ,
ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
ਵਿਅਰਥ ਦਾ ਧਨ ਘੱਟ ਜਾਵੇਗਾ,
ਪਰ ਮਿਹਨਤ ਦਾ ਧਨ ਵਧ ਜਾਵੇਗਾ।
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ,
ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
Planejamento e excelência
A excelência no trabalho honra a Deus. Devemos nos dedicar com competência, entregar nossos planos ao Senhor e buscar o melhor em cada tarefa.
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ,
ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ,
ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ?
ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
O contentamento no trabalho
Deus nos dá a capacidade de desfrutar do nosso trabalho. Poder comer, beber e encontrar satisfação em nosso labor é um dom divino.
ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
A responsabilidade cristã
O cristão deve trabalhar com suas próprias mãos, viver dignamente e ser exemplo de dedicação. Quem não trabalha, não coma.
ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, "ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।" ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l
ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ। ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ,
ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ,
ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।