Tristeza
A tristeza faz parte da experiência humana, mas a Bíblia nos assegura que Deus está perto dos que sofrem. Ele enxuga as lágrimas e transforma a dor em esperança.
Deus consola os aflitos
O Senhor está perto dos quebrantados de coração. Mesmo no vale mais escuro, sua presença é refúgio e consolo para a alma que chora.
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ,
ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ,
ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ,
ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ,
ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ,
ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ,
ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
A alegria virá
A dor tem prazo de validade. A manhã de alegria sempre vem depois da noite de choro. Deus promete transformar o luto em dança.
ਉਹ ਦਾ ਕ੍ਰੋਧ ਪਲ ਭਰ ਦਾ ਹੈ,
ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ।
ਭਾਵੇਂ ਰਾਤ ਨੂੰ ਰੋਣਾ ਪਵੇ,
ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ, ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
Entregando a dor a Deus
Podemos lançar sobre o Senhor toda nossa ansiedade e tristeza, porque Ele cuida de nós com ternura e não nos abandona.
ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!"
ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
O choro e o arrependimento
Há tristezas que produzem arrependimento e conduzem à vida. O choro diante de Deus é acolhido e transformado em bênção.
ਤੋਬਾ ਕਰਨ ਲਈ ਬੁਲਾਹਟ
ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। ਅਤੇ ਆਖਿਆ, "ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।"
ਸੁਲੇਮਾਨ ਦੀਆਂ ਕਹਾਉਤਾਂ
ਸੁਲੇਮਾਨ ਦੀਆਂ ਕਹਾਉਤਾਂ,
ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ,
ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ
ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!