Vaso
A metáfora do vaso é uma das mais belas da Bíblia. Assim como o oleiro molda o barro, Deus nos forma segundo seus propósitos, fazendo de nós vasos úteis para sua glória.
Nas mãos do oleiro
Deus é o Oleiro e nós somos o barro. Ele tem autoridade e sabedoria para nos moldar conforme sua vontade perfeita, e não devemos questionar sua obra.
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
ਯਿਰਮਿਯਾਹ ਘੁਮਿਆਰ ਦੇ ਘਰ ਵਿੱਚ
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ। ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ
ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ? ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
ਸ੍ਰਿਸ਼ਟੀ ਅਤੇ ਇਤਿਹਾਸ ਦਾ ਪਰਮੇਸ਼ੁਰ
ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!
ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?
Vasos para honra
O cristão é chamado a ser um vaso de honra, purificado e preparado para toda boa obra. Nosso valor está em quem nos formou e no que carregamos.
ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।
ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ,
ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!
Moldados pela graça
Mesmo quando nos sentimos frágeis e imperfeitos, o poder de Deus se aperfeiçoa em nossa fraqueza. Ele nos restaura e nos renova continuamente.
"ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ,
ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ,
ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ,
ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।