10 versículos sobre esperança em tempos difíceis
A vida é feita de momentos de paz e de tormenta, mas, felizmente, a Bíblia nos oferece conforto e esperança em tempos difíceis por meio da Palavra de Deus. Confira abaixo 10 versículos que revelam o cuidado e a onipresença do Senhor conosco em momentos de dificuldade.
Lista de versículos:
1. Jeremias 29:11
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
2. Salmos 46:1
ਪਰਮੇਸ਼ੁਰ ਸਾਡੀ ਪਨਾਹ
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
3. Romanos 15:13
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
4. Isaías 41:10
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
5. Mateus 11:28
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
6. 2 Coríntios 4:17-18
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
7. Salmos 34:17-18
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ,
ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ,
ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
8. Hebreus 10:23
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
9. 1 Pedro 5:7
ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
10. Filipenses 4:6-7
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
Esses são apenas alguns exemplos, mas que podem lhe trazer paz. Nunca deixe de conversar com Deus sobre suas angústias, somente Ele pode acalmar o vosso coração.
Compartilhe esses versículos com alguém que esteja precisando de esperança e calmaria. Ajude a espalhar a palavra de Deus!
Deus abençoe!