Vícios
A Bíblia nos alerta contra os vícios e comportamentos destrutivos. Deus nos chama à liberdade em Cristo, não à escravidão de desejos e hábitos que consomem corpo e alma.
A escravidão do pecado
Todo vício é uma forma de escravidão. Jesus veio para libertar os cativos e restaurar a verdadeira liberdade dos filhos de Deus.
ਯਿਸ਼ੂ ਨੇ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਵਿਅਕਤੀ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਕਿਹਾ ਜਿਨ੍ਹਾਂ ਨੇ ਉਸ ਤੇ ਵਿਸ਼ਵਾਸ ਕੀਤਾ ਸੀ, "ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ। ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਸੱਚ ਤੁਹਾਨੂੰ ਅਜ਼ਾਦ ਕਰ ਦੇਵੇਗਾ।"
ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।
ਕੀ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਵੀ ਆਪਣੇ ਆਪ ਨੂੰ ਆਗਿਆਕਾਰੀ ਵਜੋਂ ਸੌਂਪ ਦੇ ਹੋ, ਤਾਂ ਤੁਸੀਂ ਉਸ ਦੇ ਗੁਲਾਮ ਹੋ ਜਿਸ ਦੀ ਤੁਸੀਂ ਆਗਿਆ ਨੂੰ ਮੰਨਦੇ ਹੋ, ਜੇ ਤੁਸੀਂ ਪਾਪ ਦੇ ਗੁਲਾਮ ਹੋ, ਤਾਂ ਉਹ ਮੌਤ ਵੱਲ ਲੈ ਜਾਂਦਾ ਹੈ, ਅਤੇ ਜੇ ਤੁਸੀਂ ਪਰਮੇਸ਼ਵਰ ਦੀ ਆਗਿਆ ਮੰਨਣ ਲਈ ਇੱਕ ਗੁਲਾਮ ਹੋ, ਤਾਂ ਉਹ ਜੀਵਨ ਵੱਲ ਲੈ ਜਾਂਦਾ ਹੈ।
Resistência e domínio próprio
O fruto do Espírito inclui o domínio próprio. O cristão é chamado a ter controle sobre seus desejos, resistir à tentação e vigiar contra as obras da carne.
ਅਤੇ ਖਾਰ; ਨਸ਼ੇ, ਬਦਮਸਤੀਆਂ, ਅਤੇ ਇਸ ਤਰ੍ਹਾਂ ਦੇ ਹੋਰ ਵੀ ਹਨ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ, ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ, ਕਿ ਜਿਹੜੇ ਇਸ ਤਰ੍ਹਾਂ ਜੀਉਂਦੇ ਹਨ ਉਹ ਪਰਮੇਸ਼ਵਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ।
ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
"ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ," ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। "ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ," ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।
"ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ," ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। "ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ," ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।
ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਆਪਣੇ ਵੱਸ ਵਿੱਚ ਰੱਖਦਾ ਹਾਂ ਤਾਂ ਜੋ ਮੈਂ ਦੂਸਰਿਆ ਨੂੰ ਪ੍ਰਚਾਰ ਕਰਨ ਤੋਂ ਬਾਅਦ, ਕਿਤੇ ਆਪਣੇ ਆਪ ਨੂੰ ਉਸ ਇਨਾਮ ਤੋਂ ਅਯੋਗ ਨਾ ਬਣਾ ਲਵਾ।
ਤੁਹਾਡੇ ਉੱਤੇ ਇਹੋ ਜਿਹੀ ਕੋਈ ਪਰਿਖਿਆ ਨਹੀਂ ਆਈ, ਜਿਹੜੀ ਸਭ ਮਨੁੱਖਾਂ ਤੋਂ ਸਹਿਣ ਨਾ ਹੋ ਸਕੇ। ਪਰਮੇਸ਼ਵਰ ਵਫ਼ਾਦਾਰ ਹੈ; ਉਹ ਤੁਹਾਨੂੰ ਕਿਸੇ ਵੀ ਇਸ ਤਰ੍ਹਾਂ ਦੀ ਪਰਿਖਿਆ ਵਿੱਚ ਨਹੀਂ ਪੈਣ ਦੇਵੇਗਾ ਜਿਹੜੀ ਤੁਹਾਡੇ ਸਹਿਣ ਤੋਂ ਬਾਹਰ ਹੋਵੇ ਸਗੋਂ ਤੁਹਾਨੂੰ ਪਰਿਖਿਆ ਦੇ ਨਾਲ-ਨਾਲ ਬਚਣ ਦਾ ਰਾਸਤਾ ਵੀ ਦੱਸੇਗਾ ਤਾਂ ਜੋ ਤੁਸੀਂ ਬਚ ਸਕੋ।
ਤੁਹਾਡੇ ਉੱਤੇ ਇਹੋ ਜਿਹੀ ਕੋਈ ਪਰਿਖਿਆ ਨਹੀਂ ਆਈ, ਜਿਹੜੀ ਸਭ ਮਨੁੱਖਾਂ ਤੋਂ ਸਹਿਣ ਨਾ ਹੋ ਸਕੇ। ਪਰਮੇਸ਼ਵਰ ਵਫ਼ਾਦਾਰ ਹੈ; ਉਹ ਤੁਹਾਨੂੰ ਕਿਸੇ ਵੀ ਇਸ ਤਰ੍ਹਾਂ ਦੀ ਪਰਿਖਿਆ ਵਿੱਚ ਨਹੀਂ ਪੈਣ ਦੇਵੇਗਾ ਜਿਹੜੀ ਤੁਹਾਡੇ ਸਹਿਣ ਤੋਂ ਬਾਹਰ ਹੋਵੇ ਸਗੋਂ ਤੁਹਾਨੂੰ ਪਰਿਖਿਆ ਦੇ ਨਾਲ-ਨਾਲ ਬਚਣ ਦਾ ਰਾਸਤਾ ਵੀ ਦੱਸੇਗਾ ਤਾਂ ਜੋ ਤੁਸੀਂ ਬਚ ਸਕੋ।
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।"
ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ।
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।
Libertação e renovação
Em Cristo somos libertos de toda forma de dependência. Pela renovação da mente, aprendemos a discernir e rejeitar o que nos prende.
ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ। ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਪਰ ਆਪਣੇ ਮਨ ਨੂੰ ਨਵੇਂ ਹੋਣ ਦੇ ਕਾਰਨ ਬਦਲੋ ਤਦ ਤੁਸੀਂ ਪਰਖ ਅਤੇ ਸਮਝ ਸਕਦੇ ਹੋ ਕਿ ਪਰਮੇਸ਼ਵਰ ਦੀ ਮਰਜ਼ੀ ਕੀ ਹੈ। ਉਸ ਦੀ ਚੰਗੀ, ਮਨਭਾਉਂਦੀ ਅਤੇ ਸੰਪੂਰਨ ਇੱਛਾ ਕੀ ਹੈ।
ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋਏ। ਇਸ ਲਈ ਆਪਣੇ ਮਰਨਹਾਰ ਸਰੀਰ ਤੇ ਪਾਪ ਨੂੰ ਰਾਜ ਨਾ ਕਰਨ ਦਿਓ ਤਾਂ ਜੋ ਤੁਸੀਂ ਇਸ ਦੀਆਂ ਭੈੜੀਆਂ ਇੱਛਾਵਾਂ ਦਾ ਪਾਲਣ ਕਰੋ। ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ਵਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ਵਰ ਨੂੰ ਸੌਂਪ ਦਿਓ।
ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ। ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖ਼ਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ।
ਕਿਉਂਕਿ ਪਰਮੇਸ਼ਵਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਲਈ ਪ੍ਰਗਟ ਹੋਈ। ਇਹ ਸਾਨੂੰ ਸਿਖਾਉਂਦੀ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਬਤੀਤ ਕਰੀਏ,
ਤਾਂ ਜੋ ਤੁਸੀਂ ਅਗਾਹਾਂ ਨੂੰ ਆਪਣੀ ਬਾਕੀ ਦੀ ਸਰੀਰਕ ਜ਼ਿੰਦਗੀ ਮਨੁੱਖਾਂ ਦੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਨਹੀਂ ਬਲਕਿ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਬਤੀਤ ਕਰੀਏ। ਕਿਉਂਕਿ ਤੁਸੀਂ ਪਿਛਲੇ ਸਮੇਂ ਵਿੱਚ ਉਹ ਸਾਰਾ ਕੁਝ ਕੀਤਾ, ਜੋ ਪਰਾਈਆਂ ਕੌਮਾਂ ਨੇ ਕਰਨਾ ਪਸੰਦ ਕੀਤਾ ਬੇਵਕੂਫ਼ੀ, ਵਾਸਨਾ, ਸ਼ਰਾਬ ਪੀਣਾ, ਨਸ਼ਾ, ਰੰਗ-ਰਲੀਆਂ ਅਤੇ ਘ੍ਰਿਣਾਯੋਗ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ। ਤੁਹਾਡੇ ਪਿਛਲੀਆਂ ਕੌਮਾਂ ਵਿੱਚੋਂ ਦੋਸਤ ਹੈਰਾਨ ਹਨ ਕਿ ਤੁਸੀਂ ਉਨ੍ਹਾਂ ਦੀ ਬਦਚਲਣੀ ਵਿੱਚ ਸ਼ਾਮਲ ਨਹੀਂ ਹੁੰਦੇ, ਅਤੇ ਇਸੇ ਕਰਕੇ ਉਹ ਤੁਹਾਡੀ ਨਿੰਦਾ ਕਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਪਰਮੇਸ਼ਵਰ ਨੂੰ ਲੇਖਾ ਦੇਣਾ ਪਏਗਾ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਤਿਆਰ ਹੈ ਇਹੀ ਕਾਰਣ ਹੈ ਕਿ ਖੁਸ਼ਖ਼ਬਰੀ ਦਾ ਪ੍ਰਚਾਰ ਉਨ੍ਹਾਂ ਲੋਕਾਂ ਨੂੰ ਵੀ ਸੁਣਾਇਆ ਗਿਆ ਸੀ ਜਿਹੜੇ ਮਰ ਚੁੱਕੇ ਸਨ, ਤਾਂ ਜੋ ਉਨ੍ਹਾਂ ਦਾ ਸਰੀਰ ਦੇ ਸੰਬੰਧ ਵਿੱਚ ਮਨੁੱਖੀ ਮਾਪਦੰਡ ਅਨੁਸਾਰ ਨਿਆਂ ਕੀਤਾ ਜਾ ਸਕੇ, ਪਰ ਆਤਮਾ ਦੇ ਸੰਬੰਧ ਵਿੱਚ ਪਰਮੇਸ਼ਵਰ ਦੇ ਅਨੁਸਾਰ ਜਿਉਂਦੇ ਰਹਿਣ।
ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।
ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ। ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।
ਜਿਹੜਾ ਆਪਣੇ ਪਾਪਾਂ ਨੂੰ ਛੁਪਾਉਂਦਾ ਹੈ ਉਹ ਸਫ਼ਲ ਨਹੀਂ ਹੁੰਦਾ,
ਪਰ ਜਿਹੜਾ ਉਨ੍ਹਾਂ ਨੂੰ ਮੰਨਦਾ ਅਤੇ ਤਿਆਗਦਾ ਹੈ ਉਸ ਉੱਤੇ ਦਇਆ ਹੁੰਦੀ ਹੈ।
O corpo como templo
Nosso corpo é templo do Espírito Santo. Devemos honrar a Deus com o corpo, fugindo da embriaguez, da imoralidade e de toda impureza.
ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ;
ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ। ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾਂ ਦੇ ਹਨ। ਪਰ ਹੁਣ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।
ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ ਪਵਿੱਤਰ ਆਤਮਾ ਨਾਲ ਭਰੋ,
ਦਾਖ਼ਰਸ ਇੱਕ ਮਜ਼ਾਕ ਹੈ ਅਤੇ ਸ਼ਰਾਬ ਇੱਕ ਝਗੜੇ ਵਾਲੀ ਚੀਜ਼ ਹੈ,
ਜੋ ਕੋਈ ਇਹਨਾਂ ਦੁਆਰਾ ਕੁਰਾਹੇ ਪਵੇ ਉਹ ਬੁੱਧੀਮਾਨ ਨਹੀਂ ਹੈ।
ਸਿਰਫ ਪਾਣੀ ਪੀਣਾ ਬੰਦ ਕਰ, ਅਤੇ ਥੋੜ੍ਹੀ ਜਿਹੀ ਦਾਖਰਸ ਤੇਰੇ ਪੇਟ ਲਈ ਹਾਜ਼ਮੇ ਵਾਸਤੇ ਅਤੇ ਤੇਰੀਆਂ ਲਗਾਤਾਰ ਹੋਣ ਵਾਲੀਆਂ ਬਿਮਾਰੀਆਂ ਦੇ ਕਾਰਨ ਵਰਤ ਲਿਆ ਕਰ।
ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।
ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ।
"ਤੁਸੀਂ ਧਰਤੀ ਦੇ ਨਮਕ ਹੋ। ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।
ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ,
ਪਰ ਸਾਨੂੰ ਬੁਰਾਈ ਤੋਂ ਬਚਾ।’
ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ:
"ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਦਾ ਵਾਕ ਹੈ,
ਹਰ ਗੋਡਾ ਮੇਰੇ ਅੱਗੇ ਝੁਕੇਗਾ;
ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।"
ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।