Vida
A vida é um dom precioso de Deus. Desde a concepção até a eternidade, as Escrituras revelam o propósito, o valor e a plenitude da vida que o Senhor nos oferece.
Deus, o autor da vida
O Senhor é quem dá a vida e a sustenta. Cada ser humano foi formado por suas mãos com propósito e intenção divina.
ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,
ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ,
ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ,
ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ,
ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ,
ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ,
ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
A vida em Cristo
Jesus é o caminho, a verdade e a vida. Nele encontramos sentido, plenitude e a promessa de vida abundante e eterna.
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?"
ਯਿਸੂ ਨੇ ਉਨ੍ਹਾਂ ਨੂੰ ਕਿਹਾ "ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।"
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
Vivendo com sabedoria
A Bíblia nos orienta a viver com sabedoria, aproveitando bem o tempo, guardando o coração e buscando a vontade de Deus para cada dia.
ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ,
ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ,
ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
ਆਪਣੇ ਮਨ ਦੀ ਵੱਡੀ ਚੌਕਸੀ ਕਰ,
ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
ਆਪਣੇ ਮਨ ਦੀ ਵੱਡੀ ਚੌਕਸੀ ਕਰ,
ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ,
ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ,
ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ,
ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ,
ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ,
ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
A vida no dia a dia
Cada dia é uma oportunidade de glorificar a Deus. A Escritura nos chama a viver com propósito, confiança e fé prática.
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ,
ਅਤੇ ਆਪਣੇ ਮਾਰਗ ਮੈਨੂੰ ਸਿਖਲਾ।
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ
ਮੇਰਾ ਪਿੱਛਾ ਕਰਨਗੀਆਂ,
ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ,
ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ,
ਉਹ ਤੇਰੀ ਜਾਨ ਦੀ ਰਾਖੀ ਕਰੇਗਾ।
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ,
ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ,
ਅਤੇ ਮੇਰੀ ਅਗਵਾਈ ਕਰ।
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ
ਅਤੇ ਮੈਂ ਉਹੀ ਭਾਲਾਂਗਾ,
ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ,
ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ,
ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ,
ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
Prioridades e eternidade
Jesus nos lembra que a vida é mais que comida e o corpo mais que roupa. O que importa é buscar o Reino de Deus e viver para a eternidade.
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।
ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ। ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
ਸਾਰੇ ਪ੍ਰਾਣੀਓ,
ਯਹੋਵਾਹ ਦੀ ਉਸਤਤ ਕਰੋ!
ਹਲਲੂਯਾਹ!
ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ,
ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ,
ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ,
ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ਹੇ ਯਹੋਵਾਹ, ਮੈਨੂੰ ਅੰਤ ਦੱਸ,
ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ,
ਤਾਂ ਕਿ ਮੈਂ ਜਾਣਾਂ
ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ,
ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ।
ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ,
ਤਦ ਵੀ ਸਾਹ ਮਾਤਰ ਹੀ ਹੈ!
ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ,
ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ!
ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
ਧੌਲਾ ਸਿਰ ਸਜਾਵਟ ਦਾ ਮੁਕਟ ਹੈ,
ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ,
ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।