Vitória
A vitória do cristão não depende de suas próprias forças, mas do poder de Deus que opera em nós. As Escrituras declaram que somos mais que vencedores por meio daquele que nos amou.
A vitória vem de Deus
O Senhor luta por nós. Quando confiamos nele, nenhuma arma forjada contra nós prosperará e nenhum inimigo prevalecerá.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।"
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ,
ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।
ਉਨ੍ਹਾਂ ਨੇ ਆਪਣੀ ਤਲਵਾਰ ਨਾਲ
ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ,
ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ,
ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ,
ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ,
ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
Mais que vencedores
Em todas as circunstâncias, a fé nos dá a vitória. O mundo tenta nos derrubar, mas Cristo já venceu o mundo e nos faz triunfar.
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
Força para a batalha
Deus nos reveste com sua armadura espiritual, nos fortalece e nos encoraja. Mesmo que o justo caia sete vezes, ele se levanta.
ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ,
ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ,
ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।
ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ,
ਪਰ ਉਹ ਤੇਰੇ ਨੇੜੇ ਨਾ ਆਵੇਗੀ।
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।