A volta de Jesus
A volta de Jesus é uma das maiores promessas da Bíblia. Cristo prometeu que retornará em glória, e os cristãos vivem na expectativa desse dia triunfante.
A promessa do retorno
Jesus prometeu aos discípulos que voltaria. Os anjos confirmaram essa promessa na ascensão, e os apóstolos ensinaram que Ele virá com poder.
ਮੇਰੇ ਪਿਤਾ ਜੀ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਸਥਾਨ ਹਨ; ਜੇ ਇਹ ਨਾ ਹੁੰਦਾ, ਤਾਂ ਮੈਂ ਤੁਹਾਨੂੰ ਦੱਸ ਦਿੰਦਾ ਕਿ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ? ਅਤੇ ਜੇ ਮੈਂ ਜਾਵਾਂਗਾ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂਗਾ, ਤਾਂ ਮੈਂ ਵਾਪਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ ਤਾਂ ਜੋ ਜਿੱਥੇ ਮੈਂ ਹਾਂ ਤੁਸੀਂ ਵੀ ਉੱਥੇ ਹੋਵੋ।
ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ।
ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ। ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, "ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।"
ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, "ਹਾਂ, ਮੈਂ ਛੇਤੀ ਆਉਂਦਾ ਹਾਂ।"
ਆਮੀਨ। ਪ੍ਰਭੂ ਯਿਸ਼ੂ, ਆਓ।
"ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫ਼ਲ ਦੇਵਾਂਗਾ।
Os sinais e o momento
Ninguém sabe o dia nem a hora. Jesus alertou sobre falsos sinais e nos chamou à vigilância constante, pois Ele virá como ladrão na noite.
"ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਸਿਰਫ ਪਿਤਾ ਜਾਣਦਾ ਹੈ। ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ। ਜਿਸ ਤਰ੍ਹਾਂ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹ ਕਿਸ਼ਤੀ ਵਿੱਚ ਨਾ ਚੜ੍ਹਿਆ; ਅਤੇ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ ਕਿ ਕੀ ਹੋਵੇਗਾ ਜਦੋਂ ਤੱਕ ਹੜ੍ਹ ਨਹੀਂ ਆਇਆ ਅਤੇ ਉਹਨਾਂ ਸਾਰਿਆਂ ਨੂੰ ਰੋੜ੍ਹ ਲੈ ਗਿਆ। ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
"ਪਰ ਉਸ ਦਿਨ ਜਾਂ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ, ਪਰ ਸਿਰਫ ਪਿਤਾ ਜਾਣਦਾ ਹੈ।
ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਸਾਨੂੰ ਕੁਝ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰ੍ਹਾਂ ਹੋਵੇਗਾ ਜਿਵੇਂ ਰਾਤ ਨੂੰ ਚੋਰ ਦਾ ਆਉਣਾ ਹੁੰਦਾ ਹੈ। ਜਦੋਂ ਲੋਕ ਕਹਿ ਰਹੇ ਹੋਣਗੇ, "ਸ਼ਾਂਤੀ ਅਤੇ ਸੁਰੱਖਿਆ ਹੈ," ਜਿਵੇਂ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਦਰਦਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।
"ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ। ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਇਹ ਪਤਾ ਹੋਵੇ ਕਿ ਚੋਰ ਰਾਤ ਦੇ ਕਿਸ ਸਮੇਂ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਦੀ ਚੋਰੀ ਨਾ ਹੋਣ ਦਿੰਦਾ। ਇਸ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦੇ ਪੁੱਤਰ ਦਾ ਆਉਣਾ ਅਜਿਹੇ ਸਮੇਂ ਹੋਵੇਗਾ ਜਿਸ ਦਾ ਤੁਹਾਨੂੰ ਖਿਆਲ ਵੀ ਨਹੀਂ ਹੋਵੇਗਾ।
ਹੇ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਅਤੇ ਸਾਡੇ ਉਸ ਦੇ ਕੋਲ ਇਕੱਠੇ ਹੋਣ ਦੇ ਸੰਬੰਧ ਵਿੱਚ, ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ, ਸਾਡੇ ਦੁਆਰਾ ਕਥਿਤ ਤੌਰ ਤੇ ਦਿੱਤੀ ਗਈ ਸਿੱਖਿਆ ਦੁਆਰਾ ਅਸਾਨੀ ਨਾਲ ਅਸੰਤੁਸ਼ਟ ਜਾਂ ਚਿੰਤਤ ਨਾ ਹੋਵੋ ਭਾਵੇਂ ਭਵਿੱਖਬਾਣੀ ਦੁਆਰਾ ਜਾਂ ਮੂੰਹ ਰਾਹੀਂ ਜਾਂ ਚਿੱਠੀ ਦੁਆਰਾ, ਇਹ ਦਾਅਵਾ ਕਰਦੇ ਹੋਏ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਪਹਿਲਾਂ ਹੀ ਆ ਗਿਆ ਹੈ। ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ। ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸ ਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸ ਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੀ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।
A glória da segunda vinda
Cristo voltará nas nuvens, com poder e grande glória. Os mortos em Cristo ressuscitarão, e os vivos serão arrebatados para encontrá-lo nos ares.
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਹਨਾਂ ਦੇ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ। ਅਤੇ ਇਸ ਤਰ੍ਹਾਂ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।
"ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ,
" ‘ਸੂਰਜ ਹਨੇਰਾ ਹੋ ਜਾਵੇਗਾ,
ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;
ਤਾਰੇ ਅਕਾਸ਼ ਤੋਂ ਡਿੱਗ ਪੈਣਗੇ,
ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
"ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦਿਆਂ ਵੇਖਣਗੇ। ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।
"ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ। ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ। ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।
ਤਾਂ ਮੈਂ ਸਵਰਗ ਖੁੱਲ੍ਹਿਆ ਹੋਇਆ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ, ਜਿਹੜਾ ਉਸ ਤੇ ਸਵਾਰ ਸੀ ਵਫ਼ਾਦਾਰ ਅਤੇ ਸੱਚਾ ਅਖਵਾਉਂਦਾ ਹੈ। ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ। ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸ ਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ। ਅਤੇ ਉਸ ਨੇ ਕੱਪੜੇ ਲਹੂ ਦੇ ਨਾਲ ਛਿੜਕੇ ਹੋਏ ਪਹਿਨੇ ਹੋਏ ਹਨ, ਅਤੇ ਉਸ ਦਾ ਨਾਮ ਪਰਮੇਸ਼ਵਰ ਦਾ ਸ਼ਬਦ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹਨਾਂ ਨੇ ਚਿੱਟੇ ਅਤੇ ਸਾਫ਼ ਮਲਮਲ ਦੇ ਕੱਪੜੇ ਪਹਿਨੇ ਹੋਏ ਚਿੱਟੇ ਘੋੜਿਆਂ ਤੇ ਸਵਾਰ ਉਸ ਦੇ ਪਿੱਛੇ-ਪਿੱਛੇ ਚੱਲਦੇ ਸਨ। ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿਕਲਦੀ ਹੈ ਜਿਸ ਨਾਲ ਉਹ ਰਾਸ਼ਟਰਾ ਦਾ ਨਾਸ਼ ਕਰੇ। "ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ।" ਉਹ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਕ੍ਰੋਧ ਦੀ ਅੱਗ ਦੇ ਦਾਖਰਸ ਦੇ ਚੁਬੱਚੇ ਨੂੰ ਲਿਤਾੜੇਗਾ। ਉਸ ਦੇ ਚੋਗੇ ਅਤੇ ਉਸ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ:
ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।1 ਤਿਮੋ 6:15
ਕਿਉਂਕਿ ਜਿਹੜਾ ਵੀ ਮੈਥੋ ਅਤੇ ਮੇਰੀ ਸਿੱਖਿਆ ਤੋਂ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਆਪਣੇ ਪਿਤਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਵਿੱਚ ਆਵੇਗਾ।
Vivendo na expectativa
A certeza do retorno de Cristo nos chama a viver em santidade, aguardando novos céus e nova terra onde habita a justiça.
ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਅੱਗੇ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ। ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਢਿੱਲਾ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਢਿੱਲਾ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ।
ਪਰ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਚੋਰ ਵਾਂਗ ਆਵੇਗਾ। ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ; ਹਰੇਕ ਤੱਤ ਅੱਗ ਦੁਆਰਾ ਨਸ਼ਟ ਹੋ ਜਾਵੇਗਾ, ਅਤੇ ਧਰਤੀ ਅਤੇ ਇਸ ਵਿੱਚ ਜੋ ਕੀਤਾ ਗਿਆ ਹਰ ਚੀਜ਼ ਦੇ ਨਾਲ ਭਸਮ ਹੋ ਜਾਵੇਗੀ।
ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤਾਂ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ। ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ ਪਰ ਉਸ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।
ਜਿਸ ਤਰ੍ਹਾਂ ਲੋਕਾਂ ਦਾ ਇੱਕ ਵਾਰ ਮਰਨਾ ਅਤੇ ਉਸ ਤੋਂ ਬਾਅਦ ਉਸ ਦਾ ਨਿਆਂ ਹੋਣਾ ਠਹਿਰਾਇਆ ਹੋਇਆ ਹੈ, ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸ ਦੀ ਉਡੀਕ ਕਰ ਰਹੇ ਹਨ।