ਨਮਸਕਾਰ
1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ, 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ। 3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l