Publicidade

1 Coríntios 12

ਆਤਮਿਕ ਦਾਤਾਂ

1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ। 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ। 3 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, "ਯਿਸੂ ਸਰਾਪਤ ਹੈ," ਨਾ ਕੋਈ ਕਹਿ ਸਕਦਾ ਹੈ, "ਯਿਸੂ ਪ੍ਰਭੂ ਹੈ," ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ। 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। 6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, 9 ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। 10 ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। 11 ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।

ਇੱਕ ਦੇਹ - ਅੰਗ ਅਲੱਗ-ਅਲੱਗ

12 ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ। 13 ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ। 14 ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ। 15 ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 16 ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 17 ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? 18 ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ। 19 ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? 20 ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ। 21 ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l 22 ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ। 23 ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l 24 ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ। 25 ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ। 26 ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ। 27 ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ। 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। 29 ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? 30 ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? 31 ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ।

Veja também

Publicidade
1 Coríntios
Ver todos os capítulos de 1 Coríntios
Bíblia Online Bíblia Online

Bíblia Online • Versão: 2026-06-18_14-04-22-