Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 13:1-7

ਪਿਆਰ ਉੱਤਮ ਹੈ

1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।

Estes versículos te tocaram? Ore agora!

+581 estão orando agora.

Junte-se à corrente de oração.