12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। 13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। 14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 2
Estes versículos te tocaram? Ore agora!
+581 estão orando agora.
Junte-se à corrente de oração.