ਕਲੀਸਿਯਾ ਮੁਕੱਦਮੇ ਬਾਜ਼ੀ।
1 ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ? 2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ? 3 ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ? 4 ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ? 5 ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?