ਦੇਹੀ ਪਵਿੱਤਰ ਆਤਮਾ ਦੀ ਹੈਕਲ ਹੈ
12 ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ। 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।