15 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! 16 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ। 17 ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ। 18 ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ। 19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? 20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 6
Estes versículos te tocaram? Ore agora!
+581 estão orando agora.
Junte-se à corrente de oração.