Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 7:1-4

IRVPUN Indian Revised Version (IRV) - Punjabi

ਮਸੀਹੀ ਵਿਆਹ ਦੇ ਮਸਲੇ

1 ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। 2 ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। 3 ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। 4 ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।

Em outras traduções

  1. OPCV Punjabi Contemporary Version

    1 ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ: "ਆਦਮੀ ਦੇ ਲਈ ਇਹ ਚੰਗਾ ਹੈ ਜੋ ਉਹ ਔਰਤ ਨੂੰ ਨਾ ਹੀ ਛੂਹੇ। 2 ਪਰੰਤੂ ਵਿਭਚਾਰ ਤੋਂ ਬਚਨ ਲਈ ਹਰ ਇੱਕ ਪੁਰਸ਼ ਆਪਣੀ ਹੀ ਪਤਨੀ ਨੂੰ ਅਤੇ ਹਰ ਇੱਕ ਔਰਤ ਆਪਣੇ ਹੀ ਪਤੀ ਨੂੰ ਰੱਖੇ।" 3 ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। 4 ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.