21 ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ। 22 ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ। 23 ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ। 24 ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 7:21-24
IRVPUN Indian Revised Version (IRV) - Punjabi
Em outras traduções
- OPCV Punjabi Contemporary Version
21 ਜਿਸ ਸਮੇਂ ਤੁਸੀਂ ਬੁਲਾਏ ਗਏ, ਕੀ ਤੁਸੀਂ ਗੁਲਾਮ ਸੀ? ਤਾਂ ਫਿਰ ਇਹ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਨਾ ਹੋਵੇ, ਆਪਣੀ ਅਜ਼ਾਦੀ ਪ੍ਰਾਪਤ ਕਰਨ ਦਾ ਜਤਨ ਕਰੋ। 22 ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਬੁਲਾਇਆ ਗਿਆ ਹੈ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ; ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਬੁਲਾਇਆ ਗਿਆ ਹੈ, ਉਹ ਮਸੀਹ ਦਾ ਗੁਲਾਮ ਹੈ। 23 ਤੁਹਾਨੂੰ ਪਰਮੇਸ਼ਵਰ ਦੁਆਰਾ ਇੱਕ ਕੀਮਤ ਦੇ ਕੇ ਖਰੀਦਿਆ ਗਿਆ ਹੈ, ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ। 24 ਹੇ ਭਰਾਵੋ ਅਤੇ ਭੈਣੋ, ਹਰ ਇੱਕ ਵਿਅਕਤੀ ਜਿਸ ਹਲਾਤ ਵਿੱਚ ਬੁਲਾਇਆ ਗਿਆ ਉਸੇ ਸਥਿਤੀ ਵਿੱਚ ਪਰਮੇਸ਼ਵਰ ਦੇ ਅੱਗੇ ਰਹੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.