Publicidade

1 João 1

ਜੀਵਨ ਦਾ ਵਚਨ

1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, 2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4 ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।

ਚਾਨਣ ਵਿੱਚ ਚਲਣਾ

5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। 8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। 9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। 10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।

Veja também

Publicidade
1 João
Ver todos os capítulos de 1 João
Bíblia Online Bíblia Online

Bíblia Online • Versão: 2026-06-18_14-04-22-