ਚਾਨਣ ਵਿੱਚ ਚਲਣਾ
5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।