1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। 2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।