11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।