14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। 15 ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।