2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ 4 ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l 5 ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ 6 ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
ਪਰਮੇਸ਼ੁਰ ਦੇ ਚੰਗੇ ਮੁਖ਼ਤਿਆਰ
7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ