ਸੁਲੇਮਾਨ ਨੂੰ ਰਾਜਾ ਬਣਾਉਣਾ
11 ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ? 12 ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ। 13 ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?