ਅਕਾਲ ਦੀ ਸਮਾਪਤੀ
41 ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ। 42 ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ। 43 ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ। 44 ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ। 45 ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।