Pular para o conteúdo
Publicidade

1 ਰਾਜਿਆਂ 19:1-8

ਏਲੀਯਾਹ ਹੋਰੇਬ ਪਰਬਤ ਉੱਤੇ

1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ। 2 ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ 3 ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ। 4 ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ। 5 ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ। 6 ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ। 7 ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ। 8 ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।

Estes versículos te tocaram? Ore agora!

+581 estão orando agora.

Junte-se à corrente de oração.