15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ। 16 ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ।1:16 ਪੜੋ 2 ਕੁਰਿੰਥੀਆਂ 6:15 ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।