Pular para o conteúdo
Publicidade

1 ਸਮੂਏਲ 17:34-36

IRVPUN Indian Revised Version (IRV) - Punjabi

34 ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। 35 ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ। 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!

Em outras traduções

  1. OPCV Punjabi Contemporary Version

    34 ਪਰ ਦਾਵੀਦ ਨੇ ਸ਼ਾਊਲ ਨੂੰ ਆਖਿਆ, "ਤੇਰਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਹੈ। ਜਦੋਂ ਸ਼ੇਰ ਜਾਂ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ, 35 ਮੈਂ ਉਹ ਦੇ ਮਗਰ ਜਾ ਕੇ ਉਸ ਨੂੰ ਮਾਰਿਆ ਅਤੇ ਭੇਡਾਂ ਨੂੰ ਉਹ ਦੇ ਮੂੰਹੋਂ ਛੁਡਾਇਆ। ਜਦੋਂ ਉਸ ਨੇ ਮੇਰੇ ਉੱਤੇ ਹਮਲਾ ਕੀਤਾ, ਮੈਂ ਉਸਨੂੰ ਉਸਦੇ ਵਾਲਾਂ ਤੋਂ ਫੜ ਕੇ ਮਾਰਿਆ ਅਤੇ ਜਾਨੋਂ ਮਾਰ ਦਿੱਤਾ। 36 ਤੇਰੇ ਸੇਵਕ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰ ਦਿੱਤਾ ਹੈ। ਇਹ ਅਸੁੰਨਤੀ ਫ਼ਲਿਸਤੀ ਉਹਨਾਂ ਵਿੱਚੋਂ ਇੱਕ ਵਰਗਾ ਹੀ ਹੋਵੇਗਾ, ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ਵਰ ਦੀਆਂ ਫ਼ੌਜਾਂ ਨੂੰ ਸ਼ਰਮਿੰਦਾ ਕੀਤਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.