ਹੰਨਾਹ ਦੀ ਪ੍ਰਾਰਥਨਾ
1 ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,
ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ।
ਯਹੋਵਾਹ ਨੇ ਮੇਰਾ ਸਿੰਗ2:1 ਬਲ ਉੱਚਾ ਕੀਤਾ ਹੈ।
ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ,
ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ,
ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ,
ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।