2 ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ। 3 ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ4:3 ਯਹੋਵਾਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ। 4 ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
5 ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ। 6 ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ। 7 ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ। 8 ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ। 9 ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
10 ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ, 11 ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।