ਨੇਮ ਦੇ ਸੰਦੂਕ ਨੂੰ ਵਾਪਸ ਲਿਆਂਦਾ ਜਾਣਾ
1 ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ। 2 ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ। 3 ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।