2 ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ, 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ। 4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।